ਸਾਲ ਨਵਾਂ - ਮਹਿੰਦਰ ਸਿੰਘ ਮਾਨ

ਅਮੀਰ-ਗਰੀਬ ਵਿੱਚ ਪਾੜਾ ਘਟਾਏ ਸਾਲ ਨਵਾਂ।
ਹਰ ਘਰ ਖੁਸ਼ੀਆਂ ਲੈ ਕੇ ਆਏ ਸਾਲ ਨਵਾਂ।
ਪਿਛਲੇ ਸਾਲ ਬਥੇਰਾ ਤੰਗ ਕੀਤਾ ਹੈ ਮਹਿੰਗਾਈ ਨੇ,
ਇਸ ਤੋਂ ਛੁਟਕਾਰਾ ਤੋਂ ਦੁਆਏ ਸਾਲ ਨਵਾਂ।
ਉਨ੍ਹਾਂ ਦੀਆਂ ਜੜ੍ਹਾਂ ਵੱਢਣ ਵਾਲੇ ਤਿੰਨ ਕਨੂੰਨਾਂ ਤੋਂ,
ਕਿਸਾਨਾਂ ਨੂੰ ਰਾਹਤ ਦੁਆਏ ਸਾਲ ਨਵਾਂ।
ਧਰਮਾਂ ਤੇ ਜ਼ਾਤਾਂ ਦੇ ਨਾਂ ਤੇ ਜੋ ਲੜਾਂਦੇ ਲੋਕਾਂ ਨੂੰ,
ਉਨ੍ਹਾਂ ਨੂੰ ਸਿੱਧੇ ਰਸਤੇ ਪਾਏ ਸਾਲ ਨਵਾਂ।
ਮੰਦਰਾਂ ਤੇ ਬੁੱਤਾਂ 'ਤੇ ਕਰੋੜਾਂ ਖਰਚਣ ਵਾਲਿਆਂ ਨੂੰ,
ਗਰੀਬਾਂ ਦੀਆਂ ਝੁੱਗੀਆਂ ਦਿਖਾਏ ਸਾਲ ਨਵਾਂ।
ਪਹਿਲਾਂ ਉਨ੍ਹਾਂ ਦੀ ਇੱਜ਼ਤ ਮਿੱਟੀ 'ਚ ਰੁਲੀ ਹੈ,
ਹੁਣ ਧੀਆਂ-ਭੈਣਾਂ ਦੀ ਇੱਜ਼ਤ ਬਚਾਏ ਸਾਲ ਨਵਾਂ।
ਜਨਤਾ ਨੂੰ ਟਿੱਚ ਸਮਝਦੇ  ਜਿਹੜੇ ਨੇਤਾ,
ਉਨ੍ਹਾਂ ਨੂੰ ਖੁੱਡੇ ਲਾਈਨ ਲਾਏ ਸਾਲ ਨਵਾਂ।
ਪਿਛਲੇ ਸਾਲ ਜੋ ਭੁੱਲ ਗਏ ਸਨ ਪਿਆਰ ਕਰਨਾ,
ਉਨ੍ਹਾਂ ਨੂੰ ਪਿਆਰ ਕਰਨਾ ਸਿਖਾਏ ਸਾਲ ਨਵਾਂ।                                                                    ਵੱਡਿਆਂ ਦਾ ਨਿਰਾਦਰ ਕਰਨ ਵਾਲਿਆਂ ਨੂੰ,
ਉਨ੍ਹਾਂ ਦਾ ਆਦਰ ਕਰਨਾ ਸਿਖਾਏ ਸਾਲ ਨਵਾਂ।
'ਮਾਨ'ਸੁਸਤੀ ਨਾ ਅੱਗੇ ਵਧਣ ਦੇਵੇ ਬੰਦੇ ਨੂੰ,
ਸੱਭ ਦੀ ਸੁਸਤੀ ਦੂਰ ਭਜਾਏ ਸਾਲ ਨਵਾਂ।

ਮਹਿੰਦਰ ਸਿੰਘ ਮਾਨ
ਪਿੰਡ ਤੇ ਡਾਕ ਰੱਕੜਾਂ ਢਾਹਾ
(ਸ਼.ਭ.ਸ਼.ਨਗਰ)9915803554