
ਸਾਨੂੰ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਕਰਨਾ ਚਾਹੀਦਾ ਹੈ : ਹਨੀ ਫੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਜੇਸ਼ ਸ਼ਾਕਿਆ)-ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਵਾਰਣ ਵਾਲੇ ਸ਼ਹੀਦਾਂ ਨੂੰ ਸਾਨੂੰ ਹਮੇਸ਼ਾ ਯਾਦ ਕਰਨਾ ਚਾਹੀਦਾ ਹੈ ਤਾਂ ਜੋ ਉਹਨਾਂ ਦੀ ਯਾਦ ਨੂੰ ਤਰੋਤਾਜ਼ਾ ਕੀਤਾ ਜਾ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਆਪਣੇ ਸਾਥੀਆਂ ਸਮੇਤ ਸਥਾਨਕ ਜਲਾਲਾਬਾਦ ਰੋਡ ਸਥਿਤ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਸ਼ਹੀਦ ਏ ਆਜਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ ਕਰਨ ਸਮੇਂ ਕੀਤਾ। ਹਨੀ ਫੱਤਣਵਾਲਾ ਨੇ ਕਿਹਾ ਕਿ ਸ਼ਹੀਦ ਕੌਮ ਦੇ ਸਰਮਾਇਆ ਹੁੰਦੇ ਹਨ ਅਤੇ ਸਾਨੂੰ ਉਹਨਾਂ ਵੱਲੋਂ ਦਿਖਾਏ ਮਾਰਗ 'ਤੇ ਚੱਲ ਕੇ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣ ਤੇ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਦੀ ਤਰੱਕੀ ਤੇ ਕੌਮ ਦੀ ਕਾਮਯਾਬੀ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਇਕਬਾਲ ਸਿੰਘ ਸੰਗੂਧੌਣ, ਰੌਬੀ ਬਰਾੜ, ਐਡਵੋਕੇਟ ਵਿਸ਼ਾਲਦੀਪ, ਸ਼ਮਿੰਦਰ ਸਿੰਘ ਸੰਧੂ, ਮੁਕੇਸ਼ ਬਰੀਵਾਲਾ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।