MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਸਿੱਖਿਆ ਕ੍ਰਾਂਤੀ ਤਹਿਤ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ

ਸਕੂਲਾਂ ਵਿੱਚ ਅਠਾਰਾਂ ਕਰੋੜ ਰੁਪਏ ਦੇ  ਵਿਕਾਸ ਕਾਰਜ ਕਰਵਾਏ ਜਾ ਰਹੇ ਨੇ : ਵਿਧਾਇਕ ਡਾ. ਚਰਨਜੀਤ ਸਿੰਘ

ਮੋਰਿੰਡਾ 15 ਅਪ੍ਰੈਲ ਭਟੋਆ ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਦੇ ਸਰਕਾਰੀ ਸਕੂਲਾਂ ਵਿੱਚ ਅਠਾਰਾਂ ਕਰੋੜ ਰੁਪਏ ਦੀ ਰਾਸ਼ੀ ਨਾਲ਼ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜਪੁਰ ਵਿਖੇ ਸਕੂਲ ਦੀ ਚਾਰ ਦੀਵਾਰੀ ਦੇ ਉਦਘਾਟਨ ਅਤੇ ਸਾਇੰਸ ਪ੍ਰਯੋਗਸ਼ਾਲਾ ਦੇ ਨੀਂਹ ਪੱਥਰ ਰੱਖਣ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ । ਉਹਨਾਂ ਕਿਹਾ ਸਿੱਖਿਆ ਕ੍ਰਾਂਤੀ ਹੁਣ ਲਹਿਰ ਬਣ ਚੁੱਕੀ ਹੈ। ਜਿਸ ਨਾਲ਼ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਹੋਵੇਗਾ। ਉਹਨਾਂ ਸਕੂਲ ਦੀ ਬੱਚੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਵਿੱਚੋਂ ਮੈਰਿਟ ਹਾਸਲ ਕਰਨ ਅਤੇ ਸਕੂਲ ਦੇ ਸਟਾਫ਼ ਦਾ ਨਾਮ ਚਮਕਾਉਣ ਲਈ ਹੱਲਾਸ਼ੇਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਸੁਰਿੰਦਰ ਕੁਮਾਰ ਘਈ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਸਕੂਲ ਦੀਆਂ ਵੱਖ ਵੱਖ ਪ੍ਰਾਪਤੀਆਂ ਬਾਰੇ ਦੱਸਿਆ। ਇਹ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਬੀਰਦਵਿੰਦਰ ਸਿੰਘ ਬੱਲਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਿੱਖਿਆ ਕ੍ਰਾਂਤੀ ਕੋਆਰਡੀਨੇਟਰ ਰਾਜਿੰਦਰ ਸਿੰਘ ਰਾਜਾ ਚੱਕਲਾਂ , ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ, ਉੱਘੇ ਕਿਸਾਨ ਆਗੂ ਦਲਜੀਤ ਸਿੰਘ ਚਲਾਕੀ, ਸਰਪੰਚ ਜਸਪ੍ਰੀਤ ਕੌਰ, ਲੈਕਚਰਾਰ ਕੰਚਨ ਬਾਲਾ, ਸੋਹਣ ਸਿੰਘ, ਗੁਰਿੰਦਰਜੀਤ ਸਿੰਘ ਮਾਨ, ਜਸਬੀਰ ਸਿੰਘ ਸ਼ਾਂਤਪੁਰੀ, ਰਮਨਦੀਪ ਕੌਰ ਕਾਈਨੌਰ, ਬੰਧਨਾਂ ਰਾਣੀ ਡੂਮਛੇੜੀ, ਮਨਿੰਦਰ ਕੌਰ ਰਾਮਗੜ੍ਹ ਮੰਡਾਂ, ਸਤਵਿੰਦਰ ਸਿੰਘ ਬਾਜਵਾ, ਇੰਦਰਜੀਤ ਸਿੰਘ ਰਿੰਕੂ, ਗੁਰਪ੍ਰੀਤ ਸਿੰਘ, ਕੰਵਲਜੀਤ ਕੌਰ ਮੋਰਿੰਡਾ, ਰਮਨਦੀਪ ਕੌਰ, ਜੋਤੀ ਸਿੰਘ, ਰਾਜਿੰਦਰ ਖੁਰਾਣਾ, ਜੋਤਪ੍ਰੀਤ ਸਿੰਘ, ਗੁਰਤੇਜ ਸਿੰਘ, ਸ਼ਿਵ ਕੁਮਾਰ, ਰਾਜਿੰਦਰ ਸਿੰਘ ਬੱਚਿਆਂ ਦੇ ਮਾਪੇ ਅਤੇ ਨਗਰ ਨਿਵਾਸੀ ਹਾਜ਼ਰ ਸਨ।