
ਇੰਪਲਾਈਜ ਫੈਡਰੇਸ਼ਨ ਏਟਕ ਅਤੇ ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ-

ਮੋਰਿੰਡਾ, 21 ਅਪ੍ਰੈਲ ਭਟੋਆ ਸਬ ਡਵੀਜ਼ਨ ਮੋਰਿੰਡਾ ਵਿਖੇ ਇੰਪਲਾਈਜ਼ ਫੈਡਰੇਸ਼ਨ ਏਟਕ ਅਤੇ ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਸਾਂਝੇ ਤੌਰ ਤੇ ਪੰਜਾਬ ਸਰਕਾਰ ਅਤੇ ਪਾਵਰਕਾਮ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬਸਰਕਾਰਦਾ ਪੁਤਲਾ ਫੂਕਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਪ੍ਰਧਾਨ ਸਰਬਜੀਤ ਸਿੰਘ ਬਾਠ ਅਤੇ ਸਰਕਲ ਪ੍ਰਧਾਨ ਜੰਗ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਵਲੋਂ ਦੋ ਡਵੀਜ਼ਨਾਂ ਖਰੜ੍ਹ ਅਤੇ ਲਾਲੜੂ ਨੂੰ ਨਿਜੀਕਰਨ ਤੇ ਪ੍ਰਾਈਵੇਟ ਹੱਥਾਂ ਵਿੱਚ ਸੌਂਪਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਉਹਨਾਂ ਠੇਕਾ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਤੇ ਪਾਵਰਕਾਮ ਖਿਲਾਫ ਇਕਜੁੱਟ ਹੋਣ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਜੇਕਰ ਸਰਕਾਰ ਨੇ ਨਿਜੀਕਰਣ ਦੀ ਨੀਤੀ ਰੱਦ ਨਾ ਕੀਤੀ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਰਨਜੀਤ ਸਿੰਘ ਘੜੂੰਆਂ, ਗੁਰਦੀਪ ਸਿੰਘ, ਮੈਡਮ ਨਵਦੀਪ ਕੌਰ ਕੁਰਾਲੀ ਆਦਿ ਮੌਜੂਦ ਸਨ।