MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ   ਵਿਖੇ ਮਨਾਇਆ ਗਿਆ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ


ਮੋਰਿੰਡਾ  21 ਅਪ੍ਰੈਲ ( ਭਟੋਆ ) ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ  ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਇਸ ਮੌਕੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿੱਚ  ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਸ੍ਰੀ ਫਤਿਹਗੜ੍ਹ ਸਾਹਿਬ ਸਮੇਤ ਭਾਈ ਵਰਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ  ਜਥਿਆਂ ਵਲੋਂ ਸੰਗਤਾਂ ਨੂੰ  ਕਥਾ ਕੀਰਤਨ ਰਾਾਂਹੀ ਇਲਾਹੀ ਬਾਣੀ ਨਾਲ ਜ਼ੋੜਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆਂ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਮਨੈਲੀ ਵੱਲੋਂ ਅਤੇ ਹਜੂਰੀ ਰਾਗੀ ਭਾਈ ਹਰਵਿੰਦਰ ਸਿੰਘ ਜਵੱਦੀ ਟਕਸਾਲ ਵੱਲੋਂ ਕੀਤੀ ਗਈ ਜਦੋਂ ਕਿ ਸਮਾਗਮ ਦੌਰਾਨ  ਭਾਈ ਹਰਪਾਲ ਸਿੰਘ ਵਲੋਂ ਪੰਜਵੇ ਪਾਤਸਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਗੁਰੂ ਅਰਜਨ ਦੇਵ ਜੀ ਦੀ ਲਸਾਨੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਗਈ।  ਉਨਾ ਕਿਹਾ ਕਿ ਸਮੁੱਚੀ ਮਾਨਵਤਾ ਨੂੰ ਗੁਰੂ ਅਰਜਨ ਦੇਵ ਜੀ ਦੀ ਲਸਾਨੀ ਸਹਾਦਤ ਤੋਂ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਹਰਦੀਪ ਸਿੰਘ ਅਨੰਦ,ਰਵਿੰਦਰ ਸਿੰਘ ਰਾਜੂ,ਕਰਨੈਲਜੀਤ ਸਿੰਘ, ਗੁਰਮੁੱਖ ਸਿੰਘ, ਮੈਨਜਰ  ਦਵਿੰਦਰ ਸਿੰਘ ,ਜੋਗਿੰਦਰ ਸਿੰਘ ਬੰਗੀਆਂ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।