MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਸਰਕਾਰੀ ਮਿਡਲ ਸਕੂਲ ਪਿੰਡ ਹਰਲਾਲਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ


ਫ਼ਤਿਹਗੜ੍ਹ ਸਾਹਿਬ, 25 ਅਪ੍ਰੈਲ (ਹਰਪ੍ਰੀਤ ਕੌਰ ਟਿਵਾਣਾ)- ਜਿਲ੍ਹੇ ਦੇ ਪਿੰਡ ਹਰਲਾਲਪੁਰ ਦੇ ਸਰਕਾਰੀ ਮਿਡਲ ਸਕੂਲ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸੇਵਾ ਮੁਕਤ (ਸੀ.ਡੀ.ਆਰ) ਰਾਕੇਸ਼ ਖੰਨਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ 'ਤੇ ਹਰਲਾਲਪੁਰ ਦੀ ਸਰਪੰਚ ਹਰਜਿੰਦਰ ਕੌਰ ਚੀਮਾ ਅਤੇ 'ਆਪ' ਆਗੂ ਰਣਜੀਤ ਸਿੰਘ ਚੀਮਾ ਵਿਸੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਇਸ ਮੌਕੇ ਰਾਕੇਸ਼ ਖੰਨਾ ਨੇ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਨਗਦ ਇਨਾਮ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੂਕਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਸਭਿਆਚਾਰਕ ਪ੍ਰੋਗ੍ਰਾਮ ਪੇਸ਼ ਕਰਕੇ ਖੂਬ ਵਾਹੋ-ਵੱਹੀ ਖੱਟੀ। ਸਮਾਗਮ ਮੌਕੇ ਸਰਪੰਚ ਹਰਜਿੰਦਰ ਕੌਰ ਚੀਮਾ ਨੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦੇ ਨਾਲ ਸ਼ੁਭਕਾਨਾਵਾਂ ਦਿੱਤੀਆਂ। ਸਮਾਗਮ ਦੀ ਸਮਾਪਤੀ ਮੌਕੇ ਸਕੂਲ ਮੁੱਖੀ ਅੰਮ੍ਰਿਤਪਾਲ ਕੌਰ ਨੇ ਸਾਰੀਆਂ ਦਾਨਵੀਰ ਸਖਸੀਅਤਾਂ ਦਾ ਸਕੂਲ ਨੂੰ ਸਹਿਯੋਗ ਦੇਣ ਲਈ ਧੰਨਵਾਦ ਕੀਤਾ।  ਇਸ ਮੌਕੇ 'ਤੇ 'ਆਪ' ਆਗੂ ਰਣਜੀਤ ਸਿੰਘ ਚੀਮਾ, ਕਰਨਲ ਗੁਰਦੇਵ ਸਿੰਘ, ਸਕੂਲ ਇੰਚਾਰਜ ਅੰਮ੍ਰਿਤਪਾਲ ਕੌਰ, ਸੁਖਵਿੰਦਰ ਸਿੰਘ, ਬੀਰਦਵਿੰਦਰ ਸਿੰਘ, ਕਮਲਜੀਤ ਕੌਰ, ਦਵਿੰਦਰ ਕੌਰ, ਰਾਜਵਿੰਦਰ ਕੌਰ, ਕੁਲਵਿੰਦਰ ਸਿੰਘ ਪੰਚ, ਜਸਪਾਲ ਸਿੰਘ ਪੰਚ, ਸੁਖਵਿੰਦਰ ਕੌਰ, ਜਸਪਿੰਦਰ ਕੌਰ, ਅਮਨਦੀਪ ਕੌਰ ਤੋਂ ਇਲਾਵਾ ਸਕੂਲੀ ਬੱਚਿਆਂ ਦੇ ਮਾਪੇ ਵੀ ਹਾਜਰ ਸਨ।