MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਗੁਰੂ ਹਰਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਅੱਜ 

ਮੋਰਿੰਡਾ 11 ਜੂਨ (ਸੁਖਵਿੰਦਰ ਸਿੰਘ ਹੈਪੀ)- ਡੇਰਾ ਕਾਰ ਸੇਵਾ ਮੋਰਿੰਡਾ ਅਤੇ ਪ੍ਰਬੰਧਕ ਕਮੇਟੀ ਵਲੋਂ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਮਿਤੀ 12 ਜੂਨ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਹ ਧਾਰਮਿਕ ਸਮਾਗਮ 12 ਜੂਨ ਸਾਮ 6 ਵਜੇ ਅਰੰਭ ਹੋਵੇਗਾ ਤੇ ਰਾਤ 9 ਵਜੇ ਸਮਾਪਤ ਹੋਵੇਗਾ। ਇਸ ਗੁਰਮਤਿ ਸਮਾਗਮ ਦੌਰਾਨ ਭਾਈ ਗੁਰਮਿੰਦਰ ਸਿੰਘ ਸਿੰਘਾਪੁਰ ਵਾਲੇ, ਗਿਆਨੀ ਹਰਵਿੰਦਰ ਸਿੰਘ ਮਨੈਲੀ ਹੈਡ ਗ੍ਰੰਥੀ, ਭਾਈ ਸੇਵਕ ਸਿੰਘ ਕਮਲ ਹਜ਼ੂਰੀ ਰਾਗੀ ਆਦਿ ਅਪਣੇ ਜਥਿਆਂ ਸਮੇਤ ਕਥਾ ਅਤੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ । ਸ੍ਰ ਦਵਿੰਦਰ ਸਿੰਘ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।