MediaPunjab
ਮੀਡੀਆ ਪੰਜਾਬ - ਚੰਡੀਗੜ੍ਹ ਖ਼ਬਰਾਂ

ਮਾਰਕਿਟ ਕਮੇਟੀ ਦੇ ਚੇਅਰਮੈਨ ਐਨ ਪੀ ਰਾਣਾ ਵੱਲੋਂ ਵੱਖ ਵੱਖ ਮੰਡੀ ਤੇ ਫੋਕਲ ਪੁਆਇੰਟਾਂ ਦਾ ਦੌਰਾ


ਮੋਰਿੰਡਾ 24 ਅਪ੍ਰੈਲ (ਭਟੋਆ) ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਐਨਪੀ ਰਾਣਾ ਵੱਲੋਂ ਕਮੇਟੀ ਦੇ ਸਕੱਤਰ ਰਵਿੰਦਰ ਸਿੰਘ ਅਤੇ ਹੋਰ ਕਰਮਚਾਰੀਆਂ ਦੇ ਨਾਲ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕੀਤਾ ਗਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਚੇਅਰਮੈਨ ਐਨਪੀ ਰਾਣਾ ਨੇ ਦੱਸਿਆ ਕਿ ਅਨਾਜ ਮੰਡੀ ਮੋਰਿੰਡਾ ਦੇ ਨਾਲ ਨਾਲ ਫੋਕਲ ਪੁਆਇੰਟ ਰਸੂਲਪੁਰ ਅਤੇ ਚੱਕਲਾਂ ਵਿਖੇ ਵੀ ਕਿਸਾਨਾਂ ਤੇ ਆੜਤੀਆਂ ਨੂੰ ਮਿਲ ਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ, ਜਿਨਾਂ ਨੂੰ  ਹੱਲ ਕਰਨ ਲਈ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਇਸੇ ਦੌਰਾਨ ਆੜਤੀਆਂ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਕਣਕ ਦੇ ਖਰੀਦ ਸੀਜਨ ਦੌਰਾਨ ਕਿਸੇ ਵੀ ਕਿਸਾਨ ਦੀ ਫਸਲ ਨੂੰ ਮੰਡੀ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ ਅਤੇ ਮੰਡੀ ਵਿੱਚੋਂ ਕਣਕ ਦੀ ਲਿਫਟਿੰਗ ਦਾ ਕੰਮ ਵੀ ਨਾਲੋ ਨਾਲ ਸ਼ੁਰੂ ਕੀਤਾ ਜਾ ਚੁੱਕਾ ਹੈ। ਉਹਨਾਂ ਦੱਸਿਆ ਕਿ ਮੁਲਾਕਾਤ ਦੌਰਾਨ ਆੜਤੀਆਂ ਤੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਵਿਚ ਭਰੋਸਾ ਜਤਾਇਆ ਗਿਆ ਕਿ  ਇਸ ਸੀਜਨ ਦੌਰਾਨ ਕਿਸੇ ਪ੍ਰਕਾਰ ਦੀ ਲਿਫਟਿੰਗ ਅਤੇ ਪੈਸਿਆਂ ਨੂੰ ਲੈ ਕੇ ਕੋਈ ਸਮੱਸਿਆ ਨਹੀਂ ਆ ਰਹੀ । ਇਸੇ ਤਰ੍ਹਾਂ ਮਾਰਕੀਟ ਕਮੇਟੀ ਮੋਰਿੰਡਾ ਦੇ ਸਕੱਤਰ ਰਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਫਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਅੰਦਰ ਉਹਨਾਂ ਦੇ ਬੈਂਕ ਖਾਤਿਆਂ ਰਾਹੀਂ ਲਗਾਤਾਰ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਮੰਡੀ ਵਿੱਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਮਜ਼ਦੂਰਾਂ ਅਤੇ ਮੰਡੀ ਦੇ ਆੜਤੀਆਂ ਨੂੰ ਮਾਰਕੀਟ ਕਮੇਟੀ ਮਰਿੰਡਾ ਵੱਲੋਂ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਮੰਡੀ ਵਿੱਚ ਕਿਸੇ ਵੀ ਕਿਸਾਨ ਤੇ ਆਰਤੀ ਨੂੰ ਫਸਲ ਖਰੀਦਣ ਤੇ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਪਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਨੌਜਵਾਨ ਆਗੂ ਮਨਦੀਪ ਸਿੰਘ  ਰੌਣੀ, ਧਰਮਿੰਦਰ ਸਿੰਘ ਕੋਟਲੀ, ਅੰਮ੍ਰਿਤਪਾਲ ਸਿੰਘ ਖੱਟੜਾ, ਜਰਨੈਲ ਸਿੰਘ ਸੱਖੋਮਾਜਰਾ ਕਰਮਜੀਤ ਭੁੱਲਰ, ਜਸਵਿੰਦਰ ਸਿੰਘ ਆਦਿ ਨੇ ਕਿਹਾ ਕਿ ਅਨਾਜ ਮੰਡੀ ਮੋਰਿੰਡਾ ਸਮੇਤ ਬਾਕੀ ਮੰਡੀਆਂ ਵਿੱਚ ਵੀ ਕਣਕ ਦੀ ਖਰੀਦ ਉਹ ਲੈ ਕੇ ਕਿਸੇ ਪ੍ਰਕਾਰ ਦੇ ਕੋਈ ਸਮੱਸਿਆ ਨਹੀਂ ਆ ਰਹੀ।

 24 April, 2025

ਮੋਰਿੰਡਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਾਰਡ ਪੱਧਰੀ ਸੰਪਰਕ ਮੁਹਿੰਮ 

-ਪੁਲਿਸ ਵੱਲੋਂ ਲੋਕਾਂ ਤੋਂ ਨਸ਼ਿਆਂ ਤੋਂ ਦੂਰ ਰਹਿਣ ਦਾ ਕਰਵਾਇਆ ਗਿਆ ਪ੍ਰਣ

ਮੋਰਿੰਡਾ, 23 ਅਪ੍ਰੈਲ (ਭਟੋਆ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋ  ਸ਼ਹਿਰ ਅਤੇ ਇਲਾਕੇ ਵਿੱਚ ਵੱਡੇ ਪੱਧਰ 'ਤੇ ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੌਰਾਨ ਪੁਲਿਸ ਅਧਿਕਾਰੀਆਂ ਵੱਲੋ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਅਤੇ ਨਸ਼ਿਆਂ ਤੋਂ ਨੌਜਵਾਨ ਪੀੜ੍ਹੀ ਦੇ ਬਚਾਓ ਲਈ ਵੱਖੋ ਵੱਖਰੇ ਢੰਗ ਤਰੀਕਿਆਂ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਿਟੀ ਮੋਰਿੰਡਾ ਦੇ ਐਸਐਚਓ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਸੰਪਰਕ ਮੁਹਿੰਮ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ  ਲੜੀ ਤਹਿਤ ਵਾਰਡ ਨੰਬਰ 7 ਵਿਖੇ ਦੋ ਵੱਖੋ ਵੱਖਰੀਆਂ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਜਿਨਾਂ ਵਿੱਚ ਡੀਐਸਪੀ ਮੋਰਿੰਡਾ ਸ. ਜਤਿੰਦਰ ਪਾਲ ਸਿੰਘ ਮੱਲ੍ਹੀ ਵੱਲੋਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਉਸ ਮੌਕੇ 'ਤੇ ਵੱਖ ਵੱਖ ਥਾਵਾਂ 'ਤੇ ਸੰਬੋਧਨ ਕਰਦਿਆਂ ਡੀਐਸਪੀ ਸ. ਜਤਿੰਦਰ ਪਾਲ ਸਿੰਘ ਮੱਲ੍ਹੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਬੱਚਿਆਂ 'ਤੇ ਖਾਸ ਨਜ਼ਰ ਰੱਖੀ ਜਾਵੇ। ਉਹਨਾਂ ਕਿਹਾ ਕਿ ਜੇਕਰ ਕਿਸੇ ਦਾ ਕੋਈ ਬੱਚਾ ਨਸ਼ੇ ਦੀ ਆਦਤ ਵਿੱਚ ਪੈ ਗਿਆ ਹੈ ਤਾਂ ਉਸਨੂੰ ਛੁਪਾਉਣ ਦੀ ਲੋੜ ਨਹੀਂ, ਸਗੋਂ ਪੁਲਿਸ ਨੂੰ ਉਸਦੀ ਜਾਣਕਾਰੀ ਦਿੱਤੀ ਜਾਵੇ ਅਤੇ ਪੁਲਿਸ ਵੱਲੋਂ ਉਸਦਾ ਇਲਾਜ ਕਰਵਾਇਆ ਜਾਵੇਗਾ। ਇਸ ਮੌਕੇ 'ਤੇ ਨਗਰ ਕੌਂਸਲ ਦੇ ਪ੍ਰਧਾਨ ਜਗਦੇਵ ਸਿੰਘ ਬਿੱਟੂ, ਆਪ ਆਗੂ ਨਵਦੀਪ ਸਿੰਘ ਟੋਨੀ,   ਤੋਂ ਇਲਾਵਾ ਸੁਰਜੀਤ ਕੁਮਾਰ ਵੱਲੋਂ ਵੀ ਸੰਬੋਧਨ ਕੀਤਾ ਗਿਆ। ਇਸ ਮੌਕੇ 'ਤੇ ਵਾਰਡ ਦੀ ਕੌਂਸਲਰ ਬਬੀਤਾ ਰਾਣੀ ਨੇ ਭਰੋਸਾ ਦਵਾਇਆ ਕਿ ਉਹ ਘਰ ਘਰ ਪ੍ਰਚਾਰ ਕਰਕੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੁਲੀਸ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਸੰਤ ਕਬਾੜੀਆ, ਫੌਜੀ, ਰਾਜੂ, ਰਵੀ ਅਤੇ ਵੱਡੀ ਗਿਣਤੀ ਵਿੱਚ ਸੰਤ ਨਗਰ ਨਿਵਾਸੀ ਵੀ ਸ਼ਾਮਿਲ ਸਨ।

 24 April, 2025
  • Facebook
  • Twitter
  • Youtube
  • RSS
  • Pinterest


ਮੀਡੀਆ ਪੰਜਾਬ ਦੀਆਂ ਤਾਜ਼ੀਆਂ ਖ਼ਬਰਾਂ