MediaPunjab
ਮੀਡੀਆ ਪੰਜਾਬ - ਰਾਸ਼ਟਰੀ ਖ਼ਬਰਾਂ

ਮੁਸਲਿਮ ਭਾਈਚਾਰੇ ਦੇ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ

ਨਵੀਂ ਦਿੱਲੀ, 4 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਮੁਸਲਿਮ ਭਾਈਚਾਰੇ ਦੀ ਜਮੀਅਤ ਉਲੇਮਾ-ਏ-ਹਿੰਦ ਸੰਸਥਾ ਦੇ ਇੱਕ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਮੁਲਾਕਾਤ ਕੀਤੀ। ਇਸ ਦੌਰਾਨ ਮੁਸਲਿਮ ਵਫ਼ਦ ਅਤੇ ਜਥੇਦਾਰ ਗੜਗੱਜ ਵਿਚਕਾਰ ਸਿੱਖ-ਮੁਸਲਿਮ ਆਪਸੀ ਸਾਂਝ, ਸਦਭਾਵਨਾ ਅਤੇ ਦੋਵੇਂ ਧਰਮਾਂ ਦੇ ਸਨਮੁਖ ਚੁਣੌਤੀਆਂ ਸਬੰਧੀ ਵਿਚਾਰਾਂ ਹੋਈਆਂ। ਮੁਸਲਿਮ ਵਫ਼ਦ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦੀ ਸੰਸਥਾ ਨੇ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਲੰਮੇ ਸਮੇਂ ਤੋਂ ਸਾਂਝ ਬਣਾ ਕੇ ਰੱਖੀ ਹੋਈ ਹੈ ਤਾਂ ਜੋ ਦੋਵੇਂ ਭਾਈਚਾਰਿਆਂ ਵਿੱਚ ਆਪਸੀ ਸਾਂਝ ਕਾਇਮ ਰਹੇ ਅਤੇ ਕੋਈ ਮਤਭੇਦ ਜਾਂ ਮਸਲਾ ਸਾਹਮਣੇ ਆਉਣ ਉੱਤੇ ਮਿਲ ਬੈਠ ਕੇ ਸੁਖਾਵੇਂ ਮਾਹੌਲ ਵਿੱਚ ਹੱਲ ਕਰ ਲਿਆ ਜਾਵੇ। ਮੁਸਲਿਮ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਰੋਸਾ ਦਿੱਤਾ ਗਿਆ ਕਿ ਜੇਕਰ ਸਿੱਖ ਸੰਸਥਾਵਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਕੋਈ ਮਸਲਾ ਲਿਆਂਦਾ ਜਾਵੇਗਾ ਤਾਂ ਉਨ੍ਹਾਂ ਦੇ ਆਗੂਆਂ ਵੱਲੋਂ ਇਸ ਨੂੰ ਹੱਲ ਕਰਨ ਲਈ ਸਿੱਖਾਂ ਨਾਲ ਤਾਲਮੇਲ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਪਸੀ ਸਾਂਝ ਕਾਇਮ ਰਹੇ। ਇਸ ਬਦਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਮੁਸਲਿਮ ਵਫ਼ਦ ਨੂੰ ਸਿੱਖਾਂ ਦੀ ਤਰਫ਼ੋਂ ਅਜਿਹਾ ਹੀ ਭਰੋਸਾ ਦਿੱਤਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਮੁਲਕ ਦੀ ਖੂਬਸੂਰਤੀ ਹੀ ਇਸ ਗੱਲ ਵਿੱਚ ਹੈ ਕਿ ਇੱਥੇ ਆਪਸੀ ਭਾਈਚਾਰਾ ਅਤੇ ਸਾਂਝ ਕਾਇਮ ਹੈ, ਜਿਸ ਕਰਕੇ ਫਿਰਕੂ ਸ਼ਕਤੀਆਂ ਸਫ਼ਲ ਨਹੀਂ ਹੁੰਦੀਆਂ। ਇਸ ਦੌਰਾਨ ਜਮੀਅਤ ਉਲੇਮਾ-ਏ-ਹਿੰਦ ਦੇ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਵਕਫ਼ ਬੋਰਡ ਤੇ ਹੋਰ ਧਾਰਮਿਕ ਮਾਮਲਿਆਂ ਸਬੰਧੀ ਵੀ ਵਿਚਾਰਾਂ ਕੀਤੀਆਂ। ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਦੇਸ਼ ਸਾਰਿਆਂ ਦਾ ਸਾਂਝਾ ਹੈ ਅਤੇ ਸਾਰੇ ਭਾਈਚਾਰਿਆਂ ਨੂੰ ਇੱਥੇ ਖੁਸ਼ੀ ਦੇ ਨਾਲ ਰਹਿਣ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹਾ ਕੰਮ ਨਹੀਂ ਹੋਣਾ ਚਾਹੀਦਾ ਜਿਸ ਨਾਲ ਕਿਸੇ ਕੌਮ ਨੂੰ ਇਹ ਲੱਗੇ ਕਿ ਉਨ੍ਹਾਂ ਦੇ ਹੱਕ ਖੋਹੇ ਜਾ ਰਹੇ ਹਨ। ਸਾਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਤੋਂ ਸੇਧ ਲੈਣ ਦੀ ਲੋੜ ਹੈ ਕਿ ਜਦੋਂ ਉਨ੍ਹਾਂ ਦਾ ਰਾਜ ਸੀ ਤਾਂ ਉਨ੍ਹਾਂ ਦੀ ਕੈਬਨਿਟ ਵਿੱਚ ਵੱਖ-ਵੱਖ ਕੌਮਾਂ ਦੇ ਨੁਮਾਇੰਦੇ ਸ਼ਾਮਲ ਸਨ ਜਿਨ੍ਹਾਂ ਦਾ ਬਰਾਬਰ ਸਨਮਾਨ ਸੀ। ਉਨ੍ਹਾਂ ਕਿਹਾ ਕਿ ਸਾਰੀਆਂ ਕੌਮਾਂ ਦਾ ਮਾਨ ਸਨਮਾਨ ਕਾਇਮ ਰਹਿਣਾ ਚਾਹੀਦਾ ਹੈ ਅਤੇ ਕਿਸੇ ਦੇ ਵੀ ਅਧਿਕਾਰ ਖੋਹਣ ਦਾ ਹੱਕ ਕਿਸੇ ਨੂੰ ਨਹੀਂ ਹੋਣਾ ਚਾਹੀਦਾ। ਜਥੇਦਾਰ ਗੜਗੱਜ ਨੇ ਕਿਹਾ ਕਿ ਬੰਦੀ ਸਿੰਘ ਜੋ ਬੀਤੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਹਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਉਨ੍ਹਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਪਰ ਜਦੋਂ ਕਿਤੇ ਘੱਟ-ਗਿਣਤੀਆਂ ਦੇ ਹੱਕਾਂ ਨੂੰ ਦੱਬਣ ਦੀ ਗੱਲ ਆਉਂਦੀ ਹੈ ਉੱਥੇ ਝੱਟ ਹੀ ਬਿਲ ਪਾਸ ਹੋ ਜਾਂਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਘੱਟ-ਗਿਣਤੀਆਂ ਦੇ ਹੱਕਾਂ ਲਈ ਬਿਲ ਕਿੱਥੇ ਪਾਸ ਹੋਣ? ਉਨ੍ਹਾਂ ਕਿਹਾ ਕਿ ਇਹ ਦੇਸ਼ ਸਾਰਿਆਂ ਦਾ ਸਾਂਝਾ ਹੈ ਜਿੱਥੇ ਵੱਖ-ਵੱਖ ਸਭਿਆਚਾਰ, ਧਰਮ ਅਤੇ ਬੋਲੀਆਂ ਹਨ ਅਤੇ ਸਾਰਿਆਂ ਨੂੰ ਬਰਾਬਰ ਮਾਣ ਸਨਮਾਨ ਮਿਲਣਾ ਚਾਹੀਦਾ ਹੈ। ਮੁਸਲਿਮ ਵਫ਼ਦ ਵਿੱਚ ਜਮੀਅਤ ਉਲੇਮਾ-ਏ-ਹਿੰਦ ਦੇ ਜਨਰਲ ਸਕੱਤਰ ਮੌਲਾਨਾ ਹਕੀਮੁਦੀਨ ਕਾਸਮੀ, ਓਵੈਸ ਸੁਲਤਾਨ ਖਾਨ, ਮੌਲਾਨਾ ਅਲੀ ਹਸਨ, ਮੌਲਾਨਾ ਆਰਿਫ਼, ਮੁਫਤੀ ਮਹਿਦੀ ਹਸਨ ਆਈਨੀ, ਮੌਲਾਨਾ ਜਾਵੇਦ ਸਿੱਦੀਕੀ ਆਦਿ ਸ਼ਾਮਲ ਸਨ।  ਇਸ ਮੌਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ, ਸਹਾਇਕ ਇੰਚਾਰਜ ਸ. ਜਸਵੀਰ ਸਿੰਘ ਜੱਸੀ ਵੀ ਮੌਜੂਦ ਸਨ।

 05 April, 2025

ਦਿੱਲੀ ਸਿੱਖ ਕਤਲੇਆਮ ਮਾਮਲੇ ਵਿਚ ਮਨਜੀਤ ਸਿੰਘ ਜੀਕੇ ਨੇ ਅਦਾਲਤ ਅੰਦਰ ਜਗਦੀਸ਼ ਟਾਈਟਲਰ ਵਿਰੁੱਧ ਆਪਣੀ ਗਵਾਹੀ ਦਰਜ਼ ਕਰਵਾਈ

ਨਵੀਂ ਦਿੱਲੀ 4 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇਕ ਅਦਾਲਤ ਅੰਦਰ ਸਿੱਖ ਕਤਲੇਆਮ ਮਾਮਲੇ ਦੇ ਇਕ ਕੇਸ ਅੰਦਰ ਨਾਮਜਦ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਪੇਸ਼ ਹੋਏ । ਅਦਾਲਤ ਅੰਦਰ ਇਸ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਪੇਸ਼ ਹੋ ਕੇ ਉਨ੍ਹਾਂ ਵਲੋਂ ਜਾਰੀ ਕੀਤੀ ਗਈ ਸਟਿੰਗ ਵੀਡੀਓ ਬਾਰੇ ਆਪਣੀ ਗਵਾਹੀ ਦਰਜ਼ ਕਰਵਾਈ । ਮਈ 2023 ਵਿੱਚ, ਸੀਬੀਆਈ ਨੇ 1984 ਦੇ ਦਿੱਲੀ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਸੀਬੀਆਈ ਨੇ ਚਾਰਜਸ਼ੀਟ ਵਿੱਚ ਕਿਹਾ ਹੈ ਕਿ ਉਸਨੂੰ ਟਾਈਟਲਰ ਵਿਰੁੱਧ ਮੁਕੱਦਮਾ ਚਲਾਉਣ ਲਈ ਨਵੇਂ ਸਬੂਤ ਮਿਲੇ ਹਨ। ਇਸ ਵਿੱਚ ਆਵਾਜ਼ ਦਾ ਨਮੂਨਾ ਸਭ ਤੋਂ ਮਹੱਤਵਪੂਰਨ ਹੈ। ਸੀਬੀਆਈ ਨੇ ਘਟਨਾ ਸਮੇਂ ਦਿੱਤੇ ਗਏ ਭਾਸ਼ਣ ਦਾ ਇਕ ਵੀਡੀਓ ਬਰਾਮਦ ਕੀਤਾ ਹੈ ਜਿਸ ਵਿੱਚ ਭੀੜ ਨੂੰ ਸਿੱਖਾਂ ਵਿਰੁੱਧ ਭੜਕਾਇਆ ਗਿਆ ਸੀ ਅਤੇ ਦੰਗੇ ਭੜਕਾਏ ਗਏ ਸਨ। ਇਸਦੀ ਆਵਾਜ਼ ਨੂੰ ਮੁੱਖ ਕਿਰਦਾਰ ਦੀ ਆਵਾਜ਼ ਨਾਲ ਮਿਲਾਇਆ ਗਿਆ ਹੈ। ਜਿਕਰਯੋਗ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਫਰਵਰੀ 2018 ਵਿੱਚ ਪੰਜ ਵੀਡੀਓ ਕਲਿੱਪ ਜਾਰੀ ਕੀਤੇ ਸਨ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕਾਂਗਰਸੀ ਆਗੂ ਜਗਦੀਸ਼ ਟਾਈਟਲਰ 1984 ਦੇ ਸਿੱਖ ਕਤਲੇਆਮ ਵਿੱਚ 100 ਸਿੱਖਾਂ ਨੂੰ ਮਾਰਨ ਦੀ ਗੱਲ ਕਬੂਲ ਕਰ ਰਿਹਾ ਸੀ। ਬਾਅਦ ਵਿੱਚ ਉਨ੍ਹਾਂ ਨੇ ਸਬੂਤ ਵਜੋਂ ਵੀਡੀਓ ਕਲਿੱਪ ਸੀਬੀਆਈ ਨੂੰ ਸੌਂਪ ਦਿੱਤੇ। ਜੀਕੇ ਨੇ ਕਿਹਾ ਕਿ ਕਿਸੇ ਅਣਜਾਣ ਵਿਅਕਤੀ ਨੇ ਉਸਨੂੰ ਵੀਡੀਓ ਦਿੱਤੇ ਸਨ। ਉਨ੍ਹਾਂ ਅਨੁਸਾਰ, ਇਹ ਵੀਡੀਓ ਸਾਲ 2011 ਦਾ ਸੀ ਜਿਸ ਵਿੱਚ ਟਾਈਟਲਰ ਸਿੱਖਾਂ ਦੇ ਕਤਲੇਆਮ ਬਾਰੇ ਗੱਲ ਕਰ ਰਿਹਾ ਸੀ। ਸੀਬੀਆਈ ਨੇ ਇਸ ਮਾਮਲੇ ਵਿੱਚ ਜੀਕੇ ਤੋਂ ਵੀ ਪੁੱਛਗਿੱਛ ਕੀਤੀ ਸੀ। ਵੀਡੀਓ ਵਿੱਚ ਜਗਦੀਸ਼ ਟਾਈਟਲਰ ਭੀੜ ਨੂੰ ਭੜਕਾਉਂਦੇ ਹੋਏ ਦਿਖਾਈ ਦੇ ਰਹੇ ਹਨ। ਭਾਵੇਂ ਵੀਡੀਓ ਦੀ ਗੁਣਵੱਤਾ ਬਹੁਤੀ ਸਪੱਸ਼ਟ ਨਹੀਂ ਸੀ, ਪਰ ਆਵਾਜ਼ ਸੁਣਾਈ ਦੇ ਰਹੀ ਸੀ। ਇਹ ਸੀਬੀਆਈ ਲਈ ਇੱਕ ਮਹੱਤਵਪੂਰਨ ਸਬੂਤ ਬਣ ਗਿਆ। ਚਲ ਰਹੇ ਮਾਮਲੇ ਦੀ ਅਗਲੀ ਸੁਣਵਾਈ 21 ਅਪ੍ਰੈਲ ਨੂੰ ਹੋਵੇਗੀ ।

 05 April, 2025

test

 12 March, 2025

  • Facebook
  • Twitter
  • Youtube
  • RSS
  • Pinterest

ਮੀਡੀਆ ਪੰਜਾਬ ਦੀਆਂ ਤਾਜ਼ੀਆਂ ਖ਼ਬਰਾਂ