MediaPunjab
ਮੀਡੀਆ ਪੰਜਾਬ - ਦੁਆਬਾ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ-26 ਲੱਖ ਰੁਪੈ ਦੀ ਲਾਗਤ ਨਾਲ 5 ਸਕੂਲਾਂ ਅੰਦਰ ਵਿਕਾਸ ਕਾਰਜਾਂ ਦੇ ਉਦਘਾਟਨ

ਕਪੂਰਥਲਾ, 21ਅਪ੍ਰੈਲ, (ਇੰਦਰਜੀਤ)  ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਕਾਇਆ ਕਲਪ ਮੁਹਿੰਮ ਵਿੱਚ 5 ਹੋਰ ਸਰਕਾਰੀ ਸਕੂਲਾਂ ਅੰਦਰ 26 ਲੱਖ ਰੁਪੈ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ।  ਸਰਕਾਰੀ ਪ੍ਰਾਇਮਰੀ ਸਕੂਲ ਚਾਚੋਕੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਰਵਿਦਾਸ ਨਗਰ ਵਿਖੇ ਸੰਸਦ ਮੈਂਬਰ ਡਾ ਰਾਜ ਕੁਮਾਰ ਚੱਬੇਵਾਲ ਨੇ ਸਾਇੰਸ ਲੈਬਾਂ ਤੇ ਐਡੀਸ਼ਨਲ ਕਲਾਸ ਰੂਮਾਂ ਦਾ ਲੋਕ ਅਰਪਣ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਜਿਸ ਨਾਲ ਨਾ ਸਿਰਫ ਬੁਨਿਆਦੀ ਢਾਂਚੇ ਵਿਚ ਸੁਧਾਰ ਹੋ ਰਿਹਾ ਹੈ ਸਗੋਂ ਪੜ੍ਹਾਈ ਲਈ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਵੀ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਤਹਿਤ ਕਪੂਰਥਲਾ ਜ਼ਿਲ੍ਹੇ ਵਿੱਚ ਲਗਭਗ 120 ਸਰਕਾਰੀ ਸਕੂਲਾਂ ਅੰਦਰ ਵਿਕਾਸ ਕੰਮਾਂ ਦੇ ਉਦਘਾਟਨ ਹੋ ਚੁੱਕੇ ਹਨ ।ਜ਼ਿਲ੍ਹੇ ਵਿੱਚ 255 ਸੀਨੀਅਰ ਸੈਕੰਡਰੀ ਸਕੂਲਾਂ ਤੇ 543 ਪ੍ਰਾਇਮਰੀ ਸਕੂਲਾਂ ਅੰਦਰ ਵਿਕਾਸ ਕੰਮ ਕੀਤੇ ਜਾਣਗੇ । ਕਪੂਰਥਲਾ ਬਲਾਕ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਤਰਲੋਕਪੁਰਾ , ਸਰਕਾਰੀ ਪ੍ਰਾਇਮਰੀ ਸਕੂਲ ਹੋਸਟਲ ਤੇ ਸਰਕਾਰੀ ਮਿਡਲ ਸਕੂਲ ਮਹਿਤਾਬਗੜ੍ਹ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਸੰਦੀਪ ਸੈਣੀ , ਚੇਅਰਮੈਨ ਪੰਜਾਬ ਬੀ ਸੀ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਵਲੋੰ ਕੀਤੇ ਗਏ । ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਅੰਦਰ ਐਡੀਸ਼ਨਲ ਕਲਾਸ ਰੂਮਾਂ , ਸਾਇੰਸ ਲੈਬਾਂ ,ਚਾਰਦੀਵਾਰੀ ਆਦਿ ਦੇ ਕੰਮ ਕਰਵਾਏ ਜਾ ਰਹੇ ਹਨ । ਇਸ ਮੌਕੇ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਚੇਅਰਮੈਨ ਮਾਰਕੀਟ ਕਮੇਟੀ ਜਗਜੀਤ ਸਿੰਘ ਬਿੱਟੂ, ਟਰੱਸਟੀ ਮਨਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ ਅਕਸ਼ਿਤਾ ਗੁਪਤਾ  ਤੇ ਹੋਰ ਹਾਜ਼ਰ ਸਨ ।

 22 April, 2025
  • Facebook
  • Twitter
  • Youtube
  • RSS
  • Pinterest


ਮੀਡੀਆ ਪੰਜਾਬ ਦੀਆਂ ਤਾਜ਼ੀਆਂ ਖ਼ਬਰਾਂ