MediaPunjab
ਮੀਡੀਆ ਪੰਜਾਬ - ਦੁਆਬਾ ਖ਼ਬਰਾਂ

ਨਵਾਂਸ਼ਹਿਰ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੈਰਾਥਨ 26 ਨੂੰ - ਡੀ. ਸੀ

-ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਦਾ ਦਿੱਤਾ ਸੱਦਾ
ਨਵਾਂਸ਼ਹਿਰ, 24 ਅਪ੍ਰੈਲ, (ਵਿਪਨ ਕੁਮਾਰ)   ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਵੱਲੋਂ 26 ਅਪ੍ਰੈਲ, ਦਿਨ ਸਨਿੱਚਰਵਾਰ ਨੂੰ ਮੈਰਾਥਨ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੈਰਾਥਨ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਅਸਰ ਬਾਰੇ ਜਾਣੂ ਕਰਵਾਉਣ ਦੇ ਨਾਲ- ਨਾਲ ਸਮਾਜ ਦੀ ਨਸ਼ਿਆਂ ਖ਼ਿਲਾਫ਼ ਜੰਗ ਵਿਚ ਭਾਗੀਦਾਰੀ ਵਧਾਉਣਾ ਹੈ। ਉਨ੍ਹਾਂ ਦੱਸਿਆ ਕਿ ਇਹ ਮੈਰਾਥਨ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਸਵੇਰੇ 6.30 ਵਜੇ ਸ਼ੁਰੂ ਹੋਵੇਗੀ ਅਤੇ   ਰਾਜਾ ਹਸਪਤਾਲ, ਬਾਰਾਦਰੀ ਬਾਗ਼, ਸਰਕਾਰੀ ਮੁੜ ਵਸੇਬਾ ਕੇਂਦਰ, ਬਾਬਾ ਸਾਹਿਬ ਡਾ. ਬੀ. ਆਰ ਅੰਬੇਡਕਰ ਚੌਕ ਤੋਂ ਹੁੰਦੀ ਹੋਈ ਵਾਪਸ ਆਈ.ਟੀ.ਆਈ ਗਰਾਊਂਂਡ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਵਿਚ ਜ਼ਿਲ੍ਹੇ ਦੀਆਂ ਉੱਘੀਆਂ ਸ਼ਖਸੀਅਤਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਵਿਦਿਆਰਥੀ, ਅਧਿਆਪਕ, ਖਿਡਾਰੀ, ਪਿੰਡਾਂ ਦੇ ਪੰਚ-ਸਰਪੰਚ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਅਤੇ ਜ਼ਿਲ੍ਹਾ ਵਾਸੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਮੈਰਾਥਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਸ ਮੈਰਾਥਨ ਵਿਚ ਹਿੱਸਾ ਲੈ ਕੇ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਵਿਚ ਆਪਣਾ ਅਹਿਮ ਯੋਗਦਾਨ ਦੇਣ।

 25 April, 2025
  • Facebook
  • Twitter
  • Youtube
  • RSS
  • Pinterest


ਮੀਡੀਆ ਪੰਜਾਬ ਦੀਆਂ ਤਾਜ਼ੀਆਂ ਖ਼ਬਰਾਂ