ਗੁਰਦੁਆਰਾ ਸਿੰਘ ਸਭਾ (ਜੰਡਿਆਲਾ ਗੁਰੂ )ਵਲੋ ਬਾਬਾ ਪਰਮਾਨੰਦ ਜੀ ਨੂੰ ਸਨਮਾਨਿਤ ਕੀਤਾ ਗਿਆ
ਜੰਡਿਆਲਾ ਗੁਰੂ 13 ਅਪ੍ਰੈਲ.(ਗੁਰਦੇਵ ਸਿੰਘ ਮੱਲੀ ) :- ਬੀਤੇ ਕਲ੍ਹ ਵੈਸਾਖੀ ਨੂੰ ਸਮਰਪਿਤ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦੀ ਰਹਿਨੁਮਾਈ ਕਰ ਰਹੇ ਬਾਬਾ ਪਰਮਾਨੰਦ ਜੀ ਮੁੱਖ ਸੇਵਾਦਾਰ ਤਪ ਅਸਥਾਨ ਬਾਬਾ ਹੰਦਾਲ ਜੀ ਨੂੰ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਖੇ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਵੀ ਸਿਰਪਾਓ ਪਾਕੇ ਸਨਮਾਨਿਤ ਕੀਤਾ ਗਿਆ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਬਾ ਪਰਮਾਨੰਦ ਮੁੱਖ ਸੇਵਾਦਾਰ ਨੇ ਸਮੂਹ ਦੇਸ਼ਾਂ ਵਿਦੇਸ਼ਾਂ ਵਿਚ ਵਸਦੀ ਸੰਗਤ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਰਬੰਸਦਾਨੀ ਦਸਮ ਪਿਤਾ ਵਲੋ ਸਾਜੇ ਖਾਲਸਾ ਪੰਥ ਦਾ ਹਿੱਸਾ ਬਣਨਾ ਚਾਹੀਦਾ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰੀ ਸਿੰਘ ਸ਼ਿਮਲਾ ਵਾਲੇ, ਪ੍ਰਭਜੋਤ ਸਿੰਘ ਮੁੱਖ ਸੇਵਾਦਾਰ, ਰਣਧੀਰ ਸਿੰਘ ਮਲਹੋਤਰਾ ਮੀਤ ਪ੍ਰਧਾਨ ਨਗਰ ਕੌਂਸਲ, ਪਰਮਜੀਤ ਸਿੰਘ ਹੈਰੀ ਜਨਰਲ ਸਕੱਤਰ, ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ, ਸੋਹੰਗ ਸਿੰਘ ਮੁੱਖ ਸਲਾਹਕਾਰ , ਐਡਵੋਕੇਟ ਅਮਨਦੀਪ ਸਿੰਘ ਮਲਹੋਤਰਾ, ਚਰਨਜੀਤ ਸਿੰਘ ਤਾਂਬੇ ਵਾਲੇ, ਅਮਰੀਕ ਸਿੰਘ, ਹਰਿੰਦਰਪਾਲ ਸਿੰਘ ਆਦਿ ਹਾਜਰ ਸਨ ।