MediaPunjab
ਮੀਡੀਆ ਪੰਜਾਬ - ਮਾਝਾ ਖ਼ਬਰਾਂ

ਮਹਿਰੂਮ ਸਬ ਇੰਸਪੈਕਟਰ ਚਰਨਜੀਤ ਸਿੰਘ ਦੇ ਪਰਿਵਾਰ ਨਾਲ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਦੁੱਖ ਪ੍ਰਗਟ

ਸੂਬਾ ਪੰਜਾਬ ਵਿੱਚ ਜੰਗਲ ਰਾਜ:- ਬਿਕਰਮ ਸਿੰਘ ਮਜੀਠੀਆ

ਭਿੱਖੀਵਿੰਡ 14 ਅਪ੍ਰੈਲ (ਹਰਜਿੰਦਰ ਸਿੰਘ ਗੋਲਣ) ਸ਼੍ਰੋਮਣੀ ਅਕਾਲੀ ਦਲ ਜਝਾਰੂ ਆਗੂ ਅਤੇ ਸਾਬਕਾ ਮਾਲ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਯੂਥ ਆਗੂ ਐਡਵੋਕੇਟ ਗੌਰਵਦੀਪ ਸਿੰਘ ਵਲਟੋਹਾ ਨਾਲ ਪਿੰਡ ਥੇਹ ਸਰਹਾਲੀ ਵਲਟੋਹਾ ਵਿਖੇ ਪਹੁੰਚੇ ਅਤੇ ਸਬ ਇੰਸਪੈਕਟਰ ਚਰਨਜੀਤ ਸਿੰਘ ਦੇ ਪਿਤਾ ਸਾਬਕਾ ਸਰਪੰਚ ਕਸ਼ਮੀਰ ਸਿੰਘ ਥੇਹ ਸਰਹਾਲੀ ਸਮੇਤ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹਨਾਂ ਨੂੰ ਆਪਣੇ ਚਰਨਾਂ ਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਦੱਸਣਯੋਗ ਹੈ ਕਿ ਬੀਤੇ ਦਿਨੀ ਪਿੰਡ ਕੋਟ ਮੁਹੰਮਦ ਖਾਂ ਵਿਖੇ ਝਗੜਾ ਨਿਪਟਾਉਣ ਗਏ ਸਬ ਇੰਸਪੈਕਟਰ ਚਰਨਜੀਤ ਸਿੰਘ ਦਾ ਕੋਟ ਮੁਹੰਮਦ ਖਾਂ ਦੇ ਮੌਜੂਦਾ ਸਰਪੰਚ ਵੱਲੋਂ ਸਬ ਇੰਸਪੈਕਟਰ ਚਰਨਜੀਤ ਸਿੰਘ ਦਾ ਕਤਲ ਕਰ ਦਿੱਤੇ ਜਾਣ ਤੇ ਅਫਸੋਸ ਪ੍ਰਗਟ ਕਰਨ ਲਈ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਆਗੂ ਸਬ ਇੰਸਪੈਕਟਰ ਚਰਨਜੀਤ ਸਿੰਘ ਦੇ ਘਰ ਪਹੁੰਚ ਰਹੇ ਸਨ ਉੱਥੇ ਦੂਜੇ ਪਾਸੇ ਸਾਬਕਾ ਮਾਲ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਵੀ ਸਬ ਇੰਸਪੈਕਟਰ ਚਰਨਜੀਤ ਸਿੰਘ ਦੇ ਘਰ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਕਸ਼ਮੀਰ ਸਿੰਘ ਥੇਹ ਸਰਹਾਲੀ, ਮਾਤਾ, ਪਤਨੀ, ਬੱਚੀਆਂ, ਬੱਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੌਸਲਾ ਦਿੰਦਿਆਂ ਇਨਸਾਫ ਲਈ ਭਰੋਸਾ ਦਿੰਦੀਆਂ ਕਿਹਾ ਸੂਬਾ ਪੰਜਾਬ ਵਿੱਚ ਲਾ ਐਂਡ ਆਰਡਰ ਦੀ ਸਥਿਤੀ ਨਾਜ਼ੁਕ ਹੋਣ ਦੇ ਕਾਰਨ ਐਸੀਆਂ ਘਟਨਾਵਾਂ ਹੋਣ ਦੇ ਕਾਰਨ ਮੰਦਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ।

 15 April, 2025
  • Facebook
  • Twitter
  • Youtube
  • RSS
  • Pinterest


ਮੀਡੀਆ ਪੰਜਾਬ ਦੀਆਂ ਤਾਜ਼ੀਆਂ ਖ਼ਬਰਾਂ