ਸਰਕਾਰੀ ਮਿਡਲ ਸਕੂਲ ਪਿੰਡ ਹਰਲਾਲਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ
ਫ਼ਤਿਹਗੜ੍ਹ ਸਾਹਿਬ, 25 ਅਪ੍ਰੈਲ (ਹਰਪ੍ਰੀਤ ਕੌਰ ਟਿਵਾਣਾ)- ਜਿਲ੍ਹੇ ਦੇ ਪਿੰਡ ਹਰਲਾਲਪੁਰ ਦੇ ਸਰਕਾਰੀ ਮਿਡਲ ਸਕੂਲ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸੇਵਾ ਮੁਕਤ (ਸੀ.ਡੀ.ਆਰ) ਰਾਕੇਸ਼ ਖੰਨਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ 'ਤੇ ਹਰਲਾਲਪੁਰ ਦੀ ਸਰਪੰਚ ਹਰਜਿੰਦਰ ਕੌਰ ਚੀਮਾ ਅਤੇ 'ਆਪ' ਆਗੂ ਰਣਜੀਤ ਸਿੰਘ ਚੀਮਾ ਵਿਸੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਇਸ ਮੌਕੇ ਰਾਕੇਸ਼ ਖੰਨਾ ਨੇ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਨਗਦ ਇਨਾਮ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੂਕਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਸਭਿਆਚਾਰਕ ਪ੍ਰੋਗ੍ਰਾਮ ਪੇਸ਼ ਕਰਕੇ ਖੂਬ ਵਾਹੋ-ਵੱਹੀ ਖੱਟੀ। ਸਮਾਗਮ ਮੌਕੇ ਸਰਪੰਚ ਹਰਜਿੰਦਰ ਕੌਰ ਚੀਮਾ ਨੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦੇ ਨਾਲ ਸ਼ੁਭਕਾਨਾਵਾਂ ਦਿੱਤੀਆਂ। ਸਮਾਗਮ ਦੀ ਸਮਾਪਤੀ ਮੌਕੇ ਸਕੂਲ ਮੁੱਖੀ ਅੰਮ੍ਰਿਤਪਾਲ ਕੌਰ ਨੇ ਸਾਰੀਆਂ ਦਾਨਵੀਰ ਸਖਸੀਅਤਾਂ ਦਾ ਸਕੂਲ ਨੂੰ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ 'ਤੇ 'ਆਪ' ਆਗੂ ਰਣਜੀਤ ਸਿੰਘ ਚੀਮਾ, ਕਰਨਲ ਗੁਰਦੇਵ ਸਿੰਘ, ਸਕੂਲ ਇੰਚਾਰਜ ਅੰਮ੍ਰਿਤਪਾਲ ਕੌਰ, ਸੁਖਵਿੰਦਰ ਸਿੰਘ, ਬੀਰਦਵਿੰਦਰ ਸਿੰਘ, ਕਮਲਜੀਤ ਕੌਰ, ਦਵਿੰਦਰ ਕੌਰ, ਰਾਜਵਿੰਦਰ ਕੌਰ, ਕੁਲਵਿੰਦਰ ਸਿੰਘ ਪੰਚ, ਜਸਪਾਲ ਸਿੰਘ ਪੰਚ, ਸੁਖਵਿੰਦਰ ਕੌਰ, ਜਸਪਿੰਦਰ ਕੌਰ, ਅਮਨਦੀਪ ਕੌਰ ਤੋਂ ਇਲਾਵਾ ਸਕੂਲੀ ਬੱਚਿਆਂ ਦੇ ਮਾਪੇ ਵੀ ਹਾਜਰ ਸਨ।
ਮੁਸਲਿਮ ਭਾਈਚਾਰੇ ਵੱਲੋਂ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਰੋਸ ਵਜੋਂ ਅੱਤਵਾਦ ਦਾ ਸਾੜਿਆ ਗਿਆ ਪੁਤਲਾ
ਰੋਜ਼ਾ ਸ਼ਰੀਫ ਦੇ ਖਲੀਫਾ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਮੁਸਲਿਮ ਭਾਈਚਾਰੇ ਵੱਲੋਂ ਕੱਢਿਆ ਗਿਆ ਰੋਸ ਮਾਰਚ
ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ: (ਹਰਪ੍ਰੀਤ ਕੌਰ ਟਿਵਾਣਾ)ਮੁਸਲਿਮ ਭਾਈਚਾਰੇ ਦੇ ਪਾਕ ਪਵਿੱਤਰ ਸਥਾਨ ਰੋਜ਼ਾ ਸ਼ਰੀਫ ਵਿਖੇ ਸਰਹਿੰਦ ਦੇ ਖਲੀਫਾ ਸਈਅਦ ਮੁਹੰਮਦ ਸਾਦਿਕ ਰਜਾ ਮੁਜੱਜਦੀ ਦੀ ਅਗਵਾਈ ਵਿੱਚ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਰੋਸ ਵਜੋ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਕੱਢਣ ਉਪਰੰਤ ਰੋਜ਼ਾ ਸ਼ਰੀਫ ਦੇ ਬਾਹਰ ਮੁੱਖ ਗੇਟ ਤੇ ਅੱਤਵਾਦ ਦਾ ਪੁਤਲਾ ਵੀ ਸਾੜਿਆ ਗਿਆ ਤੇ ਹਿੰਦੁਸਤਾਨ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ਬੋਲਦਿਆਂ ਰੋਜ਼ਾ ਸ਼ਰੀਫ ਸਰਹਿੰਦ ਦੇ ਖਲੀਫਾ ਸਈਅਦ ਮੁਹੰਮਦ ਸਾਦਿਕ ਰਜਾ ਮੁਜੱਜਦੀ ਨੇ ਕਿਹਾ ਕਿ ਉਹ ਅੱਤਵਾਦ ਦੇ ਸਖਤ ਖਿਲਾਫ ਹਨ ਅਤੇ ਪਹਿਲਗਾਮ ਵਿਖੇ ਜੋ ਅੱਤਵਾਦੀਆਂ ਵੱਲੋਂ ਸੈਲਾਨੀਆਂ ਨੂੰ ਗੋਲੀਆਂ ਨਾਲ ਮਾਰਿਆ ਗਿਆ, ਉਹਨਾਂ ਦੀ ਆਤਮਿਕ ਸ਼ਾਂਤੀ ਲਈ ਦੁਆ ਵੀ ਕੀਤੀ ਗਈ ਹੈ। ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜਿਨਾਂ ਸ਼ਕਤੀਆਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ ਉਹਨਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਅੱਗੇ ਤੋਂ ਅਜਿਹੀ ਕੋਈ ਦਰਦਨਾਕ ਘਟਨਾ ਨਾ ਘਟ ਸਕੇ, ਜਿਸ ਨਾਲ ਮੁਲਕ ਦੀ ਸ਼ਾਂਤੀ ਭੰਗ ਹੋ ਸਕੇ ਤੇ ਇਸ ਦੇਸ਼ ਵਿੱਚ ਅਮਨ ਸ਼ਾਂਤੀ ਬਹਾਲ ਰੱਖੀ ਜਾ ਸਕੇ । ਉਹਨਾਂ ਕਿਹਾ ਕਿ ਭਾਰਤ ਸ਼ੁਰੂ ਤੋਂ ਹੀ ਅਮਨ ਪਸੰਦ ਦੇਸ਼ ਰਿਹਾ ਹੈ ਅਤੇ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਸੈਫ਼ ਅਹਿਮਦ ਮੀਤ ਪ੍ਰਧਾਨ ਪੰਜਾਬ ਮਜਲਿਸ ਅਹਿਰਾਰ, ਨਜ਼ਾਮ ਅਲੀ ਪ੍ਰਧਾਨ ਫ਼ਤਹਿਗੜ੍ਹ ਸਾਹਿਬ, ਗੁਲਾਮ ਰਬਾਨੀ, ਇਕਬਾਲ ਲਗ, ਅਬਦੁੱਲ ਰਹਿਮਾਨ ਤੇ ਹੋਰ ਮੁਸਲਿਮ ਭਾਈਚਾਰੇ ਦੇ ਲੋਕ ਹਾਜ਼ਰ ਸਨ ।