ਪੰਥ ਵਿਰੋਧੀ ਸ਼ਕਤੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਭੰਡ ਕੇ ਕਮਜ਼ੋਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਹੀਆਂ ਹਨ : ਮਨਮੋਹਨ ਮੁਕਾਰੋਂਪੁਰ
ਫਤਿਹਗੜ੍ਹ ਸਾਹਿਬ, 27 ਅਪਰੈਲ (ਹਰਪ੍ਰੀਤ ਕੌਰ ਟਿਵਾਣਾ) ਸ਼੍ਰੋਮਣੀ ਅਕਾਲੀ ਦਲ ਜ਼ਿਲ ਫਤਿਹਗੜ੍ਹ ਸਾਹਿਬ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਪੁਰ ਦਾ ਬਸੀ ਪਠਾਣਾ ਵਿਖੇ ਯੂਥ ਅਕਾਲੀ ਦਲ ਦੇ ਆਗੂਆਂ ਅਤੇ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਪੁਰ ਨੇ ਹਲਕਾ ਬਸੀ ਪਠਾਣਾ ਦੇ ਯੂਥ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਥ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਦੀ ਰੀੜ ਦੀ ਹੱਡੀ ਹੈ ਅਤੇ ਇਨਾਂ ਵੱਲੋਂ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਜਥੇਦਾਰ ਮੁਕਾਰੋਪੁਰ ਨੇ ਕਿਹਾ ਕਿ ਉਹ ਭਾਵੇਂ ਕੁਝ ਸਮੇਂ ਲਈ ਵਿਦੇਸ਼ੀ ਦੌਰੇ ਤੇ ਜਾ ਰਹੇ ਹਨ ਪ੍ਰੰਤੂ ਜਿਵੇਂ ਹੀ ਬਲਾਕ ਸਮਤੀ ਤੇ ਜ਼ਿਲਾ ਪਰਿਸ਼ਦ ਦੀਆਂ ਚੋਣਾਂ ਦਾ ਐਲਾਨ ਕੀਤਾ ਹੋਵੇਗਾ ਉਹ ਤੁਰੰਤ ਪਾਰਟੀ ਦੀ ਸੇਵਾ ਲਈ ਮੁੜ ਹਾਜ਼ਰ ਹੋਣਗੇ ਤੇ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰਾਂ ਦੇ ਹੱਕ ਕਿੱਥੇ ਡਟਵਾਂ ਪ੍ਰਚਾਰ ਕਰਕੇ ਜਿਤਾਉਣ ਵਿੱਚ ਵਿਸ਼ੇਸ਼ ਰੋਲ ਅਦਾ ਕਰਨਗੇ । ਉਨ੍ਹਾਂ ਕਿਹਾ ਕਿ ਭਾਵੇਂ ਪੰਥ ਵਿਰੋਧੀ ਸ਼ਕਤੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰੰਤੂ ਫਿਰ ਵੀ ਜਿੰਨਾ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਸ਼੍ਰੋਮਣੀ ਅਕਾਲੀ ਦਲ ਉਨਾ ਹੀ ਮਜਬੂਤ ਹੋ ਕੇ ਉਭਰ ਰਿਹਾ ਹੈ। ਮੁਕਾਰੋਪੁਰ ਨੇ ਕਿਹਾ ਕਿ ਜਿਨਾਂ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਦੇ ਕੇ ਰੱਖੀ ਅਤੇ ਕੁਰਸੀਆਂ ਅਤੇ ਵਜ਼ੀਰੀਆਂ ਨਾਲ ਨਿਵਾਜਿਆ ਉਹੀ ਲੋਕ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਭੰਡਣ ਅਤੇ ਕਮਜ਼ੋਰ ਕਰਨ ਵਿੱਚ ਲੱਗੇ ਹੋਏ ਹਨ । ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਚਲਾਉਣ ਅਤੇ ਮਜਬੂਤ ਕਰਨ ਲਈ ਸਮਰੱਥ ਨੇਤਾ ਹਨ ਉਹਨਾਂ ਤੋਂ ਬਿਨਾਂ ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ ਚਲਾਇਆ ਜਾ ਸਕਦਾ ਇਸ ਲਈ ਸੁਖਬੀਰ ਸਿੰਘ ਬਾਦਲ ਨੂੰ ਦੁਬਾਰਾ ਫਿਰ ਪਾਰਟੀ ਆਗੂਆਂ ਵੱਲੋਂ ਚੁਣ ਕੇ ਅੱਗੇ ਲਿਆਂਦਾ ਗਿਆ ਹੈ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਥਕ ਕਵੀ ਹਰਨੇਕ ਸਿੰਘ ਬਡਾਲੀ ਅਤੇ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦਲ ਦੇ ਆਗੂ ਤੇ ਨੌਜਵਾਨ ਵੀ ਹਾਜ਼ਰ ਸਨ।