ਜਲ੍ਹਿਆਂਵਾਲਾ ਬਾਗ ਕਤਲਕਾਂਡ ਦੇ ਸ਼ਹੀਦਾਂ ਨੂੰ PM ਮੋਦੀ ਨੇ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ ਕਤਲਕਾਂਡ ਵਿਚ ਮਾਰੇ ਗਏ ਸ਼ਹੀਦਾਂ ਨੂੰ ਸ਼ਨੀਵਾਰ ਯਾਨੀ ਕਿ ਅੱਜ ਸ਼ਰਧਾਂਜਲੀ ਦਿੱਤੀ। ਸਾਲ 1919 ਵਿਚ ਅੱਜ ਦੇ ਹੀ ਦਿਨ ਅੰਗਰੇਜ਼ਾਂ ਵਲੋਂ ਅੰਨ੍ਹੇਵਾਹ ਗੋਲੀਬਾਰੀ ਵਿਚ ਸੈਂਕੜੇ ਸ਼ਾਂਤੀਪੂਰਨ ਪ੍ਰਦਰਸ਼ਨਕਾਰੀ ਮਾਰੇ ਗਏ ਸਨ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਜਲ੍ਹਿਆਂਵਾਲਾ ਬਾਗ ਕਤਲਕਾਂਡ ਦੇ ਸਾਰੇ ਵੀਰ ਸ਼ਹੀਦਾਂ ਨੂੰ ਦੇਸ਼ ਭਰ ਦੇ ਮੇਰੇ ਪਰਿਵਾਰਕ ਮੈਂਬਰਾਂ ਵਲੋਂ ਕੋਟਿ-ਕੋਟਿ ਨਮਨ। ਜ਼ਿਕਰਯੋਗ ਹੈ ਕਿ 13 ਅਪ੍ਰੈਲ ਦਾ ਦਿਨ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਵਿਚ ਇਕ ਦੁਖਦਾਈ ਘਟਨਾ ਨਾਲ ਦਰਜ ਹੈ। ਇਹ 13 ਅਪ੍ਰੈਲ, 1919 ਦਾ ਦਿਨ ਸੀ, ਜਦੋਂ ਜਲ੍ਹਿਆਂਵਾਲਾ ਬਾਗ ਵਿਚ ਸ਼ਾਂਤਮਈ ਸਭਾ ਲਈ ਇਕੱਠੇ ਹੋਏ ਹਜ਼ਾਰਾਂ ਭਾਰਤੀਆਂ 'ਤੇ ਬ੍ਰਿਟਿਸ਼ ਸ਼ਾਸਕਾਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਸੀ। ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਇਤਿਹਾਸਕ ਹਰਿਮੰਦਰ ਸਾਹਿਬ ਨੇੜੇ ਜਲ੍ਹਿਆਂਵਾਲਾ ਬਾਗ ਨਾਂ ਦੇ ਇਸ ਬਾਗ 'ਚ ਅੰਗਰੇਜ਼ਾਂ ਦੀ ਗੋਲੀਬਾਰੀ ਤੋਂ ਡਰ ਕੇ ਕਈ ਔਰਤਾਂ ਨੇ ਆਪਣੀ ਜਾਨ ਬਚਾਉਣ ਲਈ ਆਪਣੇ ਬੱਚਿਆਂ ਸਮੇਤ ਖੂਹ ਵਿਚ ਛਾਲ ਮਾਰ ਦਿੱਤੀ। ਨਿਕਾਸ ਦਾ ਰਸਤਾ ਤੰਗ ਹੋਣ ਕਾਰਨ ਭੱਜ-ਦੌੜ ਵਿਚ ਬਹੁਤ ਸਾਰੇ ਲੋਕ ਕੁਚਲੇ ਗਏ ਅਤੇ ਹਜ਼ਾਰਾਂ ਗੋਲੀਆਂ ਦਾ ਸ਼ਿਕਾਰ ਹੋ ਗਏ।