'ਹਿੰਦੂ ਮੰਦਰ 'ਤੇ ਜਾਣਬੁੱਝ ਕੇ ਕੀਤੇ ਗਏ ਹਮਲਾ', ਕੈਨੇਡਾ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਸਖ਼ਤ ਸੰਦੇਸ਼; ਕਿਹਾ- ਡਿਪਲੋਮੈਟਾਂ ਨੂੰ ਡਰਾਉਣ-ਧਮਕਾਉਣ...
ਨਵੀਂ ਦਿੱਲੀ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ 'ਚ ਹਿੰਦੂ ਮੰਦਰਾਂ 'ਤੇ ਹੋਏ ਹਮਲੇ 'ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਅਜਿਹੀਆਂ ਕਾਰਵਾਈਆਂ ਨਾਲ ਭਾਰਤ ਦੇ ਸੰਕਲਪ ਨੂੰ ਕਮਜ਼ੋਰ ਨਹੀਂ ਕੀਤਾ ਜਾਵੇਗਾ। ਪੀਐਮ ਮੋਦੀ ਨੇ ਕਿਹਾ ਕਿ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਜਾਣਬੁੱਝ ਕੇ ਹਮਲਾ ਕੀਤਾ ਗਿਆ ਹੈ ਅਤੇ ਉਹ ਇਸ ਦੀ ਨਿੰਦਾ ਕਰਦੇ ਹਨ। ਪੀਐਮ ਮੋਦੀ ਨੇ ਸੋਮਵਾਰ ਨੂੰ ਐਕਸ 'ਤੇ ਪੋਸਟ ਕੀਤਾ ਅਤੇ ਲਿਖਿਆ, 'ਮੈਂ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ 'ਤੇ ਜਾਣਬੁੱਝ ਕੇ ਕੀਤੇ ਗਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਸਾਡੇ ਡਿਪਲੋਮੈਟਾਂ ਨੂੰ ਡਰਾਉਣ ਦੀ ਕਾਇਰਤਾ ਭਰੀ ਕੋਸ਼ਿਸ਼ ਵੀ ਓਨੀ ਹੀ ਭਿਆਨਕ ਹੈ। ਹਿੰਸਾ ਦੀਆਂ ਅਜਿਹੀਆਂ ਕਾਰਵਾਈਆਂ ਭਾਰਤ ਦੇ ਸੰਕਲਪ ਨੂੰ ਕਦੇ ਵੀ ਕਮਜ਼ੋਰ ਨਹੀਂ ਕਰ ਸਕਦੀਆਂ। ਅਸੀਂ ਉਮੀਦ ਕਰਦੇ ਹਾਂ ਕਿ ਕੈਨੇਡਾ ਸਰਕਾਰ ਨਿਆਂ ਯਕੀਨੀ ਬਣਾਏਗੀ ਅਤੇ ਕਾਨੂੰਨ ਦੇ ਰਾਜ ਨੂੰ ਬਰਕਰਾਰ ਰੱਖੇਗੀ।